Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਇਬਰਾਨੀਆਂ 4:12

ਬਾਈਬਲ ਦੀ ਆਇਤ · IRV

ਇਬਰਾਨੀਆਂ 4:12

ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।

ਪੂਰਾ ਅਧਿਆਇ ਪੜ੍ਹੋ: ਇਬਰਾਨੀਆਂ 4

ਪ੍ਰਸੰਗ ਵਿੱਚ

9ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ।

10ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।

11ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।

12ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।

13ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

14ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।

15ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।

ਇਬਰਾਨੀਆਂ 4

ਅੰਗਰੇਜ਼ੀ ਵਿੱਚ

Berean Standard BibleHebrews 4:12For the word of God is living and active. Sharper than any double-edged sword, it pierces even to dividing soul and spirit, joints and marrow. It judges the thoughts and intentions of the heart.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯਿਰ 23:29ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?
ਯਸਾ 55:11ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
ਅਫ਼ 6:17ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।
ਜ਼ਬੂ 119:130ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
1 ਪਤ 1:23ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ।
ਯਸਾ 49:2ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ,
ਪਰਕਾਸ਼ 1:16ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।
1 ਥੱਸ 2:13ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ