ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਇਬਰਾਨੀਆਂ 9:27
ਬਾਈਬਲ ਦੀ ਆਇਤ · IRV
ਇਬਰਾਨੀਆਂ 9:27
ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।
ਪ੍ਰਸੰਗ ਵਿੱਚ
24ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
25ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ।
26ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।
27ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।
28ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
ਅੰਗਰੇਜ਼ੀ ਵਿੱਚ
Just as man is appointed to die once, and after that to face judgment,ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।ਅਸੀਂ ਸਭ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਅਤੇ ਫਿਰ ਚੁੱਕਿਆ ਨਹੀਂ ਜਾ ਸਕਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਅਜਿਹਾ ਹਲ ਕਰਦਾ ਹੈ ਕਿ ਕੱਢਿਆ ਹੋਇਆ ਉਸ ਕੋਲੋਂ ਕੱਢਿਆ ਹੋਇਆ ਨਾ ਰਹੇ।ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ