Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਸਾਯਾਹ 40:31

ਬਾਈਬਲ ਦੀ ਆਇਤ · IRV

ਯਸਾਯਾਹ 40:31

ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।

ਪੂਰਾ ਅਧਿਆਇ ਪੜ੍ਹੋ: ਯਸਾਯਾਹ 40

ਪ੍ਰਸੰਗ ਵਿੱਚ

28ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?

29ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।

30ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ,

31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।

ਯਸਾਯਾਹ 40

ਅੰਗਰੇਜ਼ੀ ਵਿੱਚ

Berean Standard BibleIsaiah 40:31But those who wait upon the LORD will renew their strength; they will mount up with wings like eagles; they will run and not grow weary, they will walk and not faint.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਵਿਰ 3:25–26ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ। ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।
2 ਕੁਰਿੰਥੀ 4:16ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
ਜ਼ਬੂ 27:13–14ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ। ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!
ਜ਼ਬੂ 103:5ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
2 ਕੁਰਿੰਥੀ 12:9–10ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
ਇਬਰਾ 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
ਗਲਾ 6:9ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
ਰੋਮ 8:25ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ