ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਸਾਯਾਹ 41:10
ਬਾਈਬਲ ਦੀ ਆਇਤ · IRV
ਯਸਾਯਾਹ 41:10
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਪ੍ਰਸੰਗ ਵਿੱਚ
7ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ। ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਕਿੱਲਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ।
8ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
9ਜਿਸ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਇਕੱਠਾ ਕੀਤਾ ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਹੈ ਅਤੇ ਤੈਨੂੰ ਤਿਆਗਿਆ ਨਹੀਂ।
10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
11ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ।
12ਜੋ ਤੇਰੇ ਨਾਲ ਝਗੜਦੇ ਹਨ, ਤੂੰ ਉਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਹੀਂ। ਜੋ ਤੇਰੇ ਨਾਲ ਯੁੱਧ ਕਰਦੇ ਹਨ, ਉਹ ਨਾ ਹੋਇਆਂ ਜਿਹੇ ਸਗੋਂ ਵਿਅਰਥ ਜਿਹੇ ਹੋ ਜਾਣਗੇ!
13ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।
ਅੰਗਰੇਜ਼ੀ ਵਿੱਚ
Do not fear, for I am with you; do not be afraid, for I am your God. I will strengthen you; I will surely help you; I will uphold you with My right hand of righteousness.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ। ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।” ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ। ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ। ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ। ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ