ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਸਾਯਾਹ 43:18–19
ਬਾਈਬਲ ਦੀ ਆਇਤ · IRV
ਯਸਾਯਾਹ 43:18–19
18ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ,
19ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।
ਪ੍ਰਸੰਗ ਵਿੱਚ
15ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ।
16ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,
17ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ।
18ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ,
19ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।
20ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।
21ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।
22ਪਰ ਹੇ ਯਾਕੂਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੂੰ ਤਾਂ ਮੇਰੇ ਤੋਂ ਅੱਕ ਗਿਆ!
ਅੰਗਰੇਜ਼ੀ ਵਿੱਚ
“Do not call to mind the former things; pay no attention to the things of old. Behold, I am about to do something new; even now it is coming. Do you not see it? Indeed, I will make a way in the wilderness and streams in the desert.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ।ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”। ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ। ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ। ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ। ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ। ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ