Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 1:12

ਬਾਈਬਲ ਦੀ ਆਇਤ · IRV

ਯਾਕੂਬ 1:12

ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

ਪੂਰਾ ਅਧਿਆਇ ਪੜ੍ਹੋ: ਯਾਕੂਬ 1

ਪ੍ਰਸੰਗ ਵਿੱਚ

9ਪਰ ਉਹ ਭਰਾ ਜਿਹੜਾ ਦੀਨ ਹੈ, ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ,

10ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।

11ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।

12ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

13ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।

14ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।

15ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।

ਯਾਕੂਬ 1

ਅੰਗਰੇਜ਼ੀ ਵਿੱਚ

Berean Standard BibleJames 1:12Blessed is the man who perseveres under trial, because when he has stood the test, he will receive the crown of life that God has promised to those who love Him.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਪਤ 5:10ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
1 ਪਤ 1:6–8ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ। ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ। ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।
ਪਰਕਾਸ਼ 2:10ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।
ਯਾਕੂ 5:11ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ।
ਰੋਮ 8:28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
ਮੱਤੀ 10:22ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
1 ਕੁਰਿੰਥੀ 9:25ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।
2 ਤਿਮ 4:8ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ