ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 1:17
ਬਾਈਬਲ ਦੀ ਆਇਤ · IRV
ਯਾਕੂਬ 1:17
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਪ੍ਰਸੰਗ ਵਿੱਚ
14ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।
15ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।
16ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।
17ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
18ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।
19ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।
20ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।
ਅੰਗਰੇਜ਼ੀ ਵਿੱਚ
Every good and perfect gift is from above, coming down from the Father of the heavenly lights, with whom there is no change or shifting shadow.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ਼ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ।ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ