Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 1:19

ਬਾਈਬਲ ਦੀ ਆਇਤ · IRV

ਯਾਕੂਬ 1:19

ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।

ਪੂਰਾ ਅਧਿਆਇ ਪੜ੍ਹੋ: ਯਾਕੂਬ 1

ਪ੍ਰਸੰਗ ਵਿੱਚ

16ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।

17ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।

18ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ।

19ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।

20ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।

21ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।

22ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।

ਯਾਕੂਬ 1

ਅੰਗਰੇਜ਼ੀ ਵਿੱਚ

Berean Standard BibleJames 1:19My beloved brothers, understand this: Everyone should be quick to listen, slow to speak, and slow to anger,

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕਹਾ 17:27ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
ਕਹਾ 21:23ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।
ਕਹਾ 14:29ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
ਕਹਾ 10:19ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
ਕਹਾ 18:13ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
ਅਫ਼ 4:26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
ਕਹਾ 13:3ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
ਕਹਾ 16:32ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ