ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 1:2–4
ਬਾਈਬਲ ਦੀ ਆਇਤ · IRV
ਯਾਕੂਬ 1:2–4
2ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।
3ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।
4ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
ਪ੍ਰਸੰਗ ਵਿੱਚ
1ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ।
2ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।
3ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।
4ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
6ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
7ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।
ਅੰਗਰੇਜ਼ੀ ਵਿੱਚ
Consider it pure joy, my brothers, when you encounter trials of many kinds, because you know that the testing of your faith develops perseverance. Allow perseverance to finish its work, so that you may be mature and complete, not lacking anything.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ। ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ। ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ। ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ।ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ