ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 1:27
ਬਾਈਬਲ ਦੀ ਆਇਤ · IRV
ਯਾਕੂਬ 1:27
ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
ਪ੍ਰਸੰਗ ਵਿੱਚ
24ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।
25ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।
26ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
27ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
ਅੰਗਰੇਜ਼ੀ ਵਿੱਚ
Pure and undefiled religion before our God and Father is this: to care for orphans and widows in their distress, and to keep oneself from being polluted by the world.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ। ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ। ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ। ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ? ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ। ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ। ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ? “ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ, ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, - ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਵਿਧਵਾ ਦੀ ਦੇਖਭਾਲ ਕੀਤੀ ਹੈ। ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, ਜਾਂ ਕੰਗਾਲ ਨੂੰ ਬਿਨ੍ਹਾਂ ਓੜਨੇ ਦੇ ਵੇਖਿਆ ਹੋਵੇ, ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ,ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ