Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 1:5

ਬਾਈਬਲ ਦੀ ਆਇਤ · IRV

ਯਾਕੂਬ 1:5

ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।

ਪੂਰਾ ਅਧਿਆਇ ਪੜ੍ਹੋ: ਯਾਕੂਬ 1

ਪ੍ਰਸੰਗ ਵਿੱਚ

2ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ।

3ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।

4ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।

5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।

6ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।

7ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।

8ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।

ਯਾਕੂਬ 1

ਅੰਗਰੇਜ਼ੀ ਵਿੱਚ

Berean Standard BibleJames 1:5Now if any of you lacks wisdom, he should ask God, who gives generously to all without finding fault, and it will be given to him.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕਹਾ 2:3–6ਹਾਂ ਜੇ ਤੂੰ ਵਿਵੇਕ ਅਤੇ ਸਮਝ ਲਈ ਜਤਨ ਨਾਲ ਪੁਕਾਰੇਂ, ਜੇ ਤੂੰ ਚਾਂਦੀ ਵਾਂਗੂੰ ਉਹ ਦੀ ਭਾਲ ਕਰੇਂ ਅਤੇ ਗੁਪਤ ਧਨ ਵਾਂਗੂੰ ਉਹ ਦੀ ਖੋਜ ਕਰੇਂ, ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ, ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
ਯੂਹ 15:7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
ਯਿਰ 29:12–13ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
ਕਹਾ 3:5–7ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ। ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
1 ਯੂਹ 5:14–15ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
2 ਇਤ 1:10ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ।
ਮੱਤੀ 7:7–11ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ। ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ? ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ? ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
ਯਾਕੂ 3:17ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ