Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 4:17

ਬਾਈਬਲ ਦੀ ਆਇਤ · IRV

ਯਾਕੂਬ 4:17

ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।

ਪੂਰਾ ਅਧਿਆਇ ਪੜ੍ਹੋ: ਯਾਕੂਬ 4

ਪ੍ਰਸੰਗ ਵਿੱਚ

14ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।

15ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।

16ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ। ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ।

17ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।

ਯਾਕੂਬ 4

ਅੰਗਰੇਜ਼ੀ ਵਿੱਚ

Berean Standard BibleJames 4:17Anyone, then, who knows the right thing to do, yet fails to do it, is guilty of sin.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯੂਹ 9:41ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”
ਯੂਹ 13:17ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।
ਯੂਹ 15:22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।
2 ਪਤ 2:21ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।
ਲੂਕਾ 12:47–48ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ। ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।
ਰੋਮ 1:32ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।
ਰੋਮ 1:20–21ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
ਰੋਮ 7:13ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ