ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 4:7
ਬਾਈਬਲ ਦੀ ਆਇਤ · IRV
ਯਾਕੂਬ 4:7
ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
ਪ੍ਰਸੰਗ ਵਿੱਚ
4ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
5ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ?
6ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।
7ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
8ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
9ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ। ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ।
10ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।
ਅੰਗਰੇਜ਼ੀ ਵਿੱਚ
Submit yourselves, then, to God. Resist the devil, and he will flee from you.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ। ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ।ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ