ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਾਕੂਬ 5:16
ਬਾਈਬਲ ਦੀ ਆਇਤ · IRV
ਯਾਕੂਬ 5:16
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਪ੍ਰਸੰਗ ਵਿੱਚ
13ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ।
14ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
15ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।
16ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
17ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।
18ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।
19ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।
ਅੰਗਰੇਜ਼ੀ ਵਿੱਚ
Therefore confess your sins to each other and pray for each other so that you may be healed. The prayer of a righteous man has great power to prevail.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ। ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ