Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਿਰਮਿਯਾਹ 1:5

ਬਾਈਬਲ ਦੀ ਆਇਤ · IRV

ਯਿਰਮਿਯਾਹ 1:5

ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

ਪੂਰਾ ਅਧਿਆਇ ਪੜ੍ਹੋ: ਯਿਰਮਿਯਾਹ 1

ਪ੍ਰਸੰਗ ਵਿੱਚ

2ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ

3ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ।

4ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, -

5ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

6ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ।

7ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।

8ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 1

ਅੰਗਰੇਜ਼ੀ ਵਿੱਚ

Berean Standard BibleJeremiah 1:5“Before I formed you in the womb I knew you, and before you were born I set you apart and appointed you as a prophet to the nations.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਜ਼ਬੂ 139:16ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
ਯਸਾ 49:1ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ।
ਗਲਾ 1:15–16ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,
ਜ਼ਬੂ 71:5–6ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ। ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
ਰੋਮ 8:29ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।
ਯਸਾ 49:5ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -
ਯਸਾ 44:2ਯਹੋਵਾਹ ਜਿਸ ਨੇ ਤੈਨੂੰ ਬਣਾਇਆ, ਤੈਨੂੰ ਕੁੱਖ ਤੋਂ ਹੀ ਸਿਰਜਿਆ ਅਤੇ ਜੋ ਤੇਰੀ ਸਹਾਇਤਾ ਕਰੇਗਾ, ਉਹ ਆਖਦਾ ਹੈ, ਨਾ ਡਰ, ਹੇ ਯਾਕੂਬ ਮੇਰੇ ਦਾਸ, ਅਤੇ ਯਸ਼ੁਰੂਨ ਜਿਸ ਨੂੰ ਮੈਂ ਚੁਣਿਆ ਹੈ।
2 ਤਿਮ 2:19–21ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ। ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ। ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ