ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਿਰਮਿਯਾਹ 29:11
ਬਾਈਬਲ ਦੀ ਆਇਤ · IRV
ਯਿਰਮਿਯਾਹ 29:11
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਪ੍ਰਸੰਗ ਵਿੱਚ
8ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ
9ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ।
10ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
11ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
12ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
13ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
14ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ।
ਅੰਗਰੇਜ਼ੀ ਵਿੱਚ
For I know the plans I have for you, declares the LORD, plans to prosper you and not to harm you, to give you a future and a hope.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ। ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ। ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ।ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।“ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ। ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ।ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ। ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ। ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ। ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ! ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ