ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 10:10
ਬਾਈਬਲ ਦੀ ਆਇਤ · IRV
ਯੂਹੰਨਾ 10:10
ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
ਪ੍ਰਸੰਗ ਵਿੱਚ
7ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
8ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।
9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
ਅੰਗਰੇਜ਼ੀ ਵਿੱਚ
The thief comes only to steal and kill and destroy. I have come that they may have life, and have it in all its fullness.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ