ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 13:34–35
ਬਾਈਬਲ ਦੀ ਆਇਤ · IRV
ਯੂਹੰਨਾ 13:34–35
34ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
35ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
ਪ੍ਰਸੰਗ ਵਿੱਚ
31ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।
32ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
33ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।
34ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
35ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
36ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”
37ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
38ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
ਅੰਗਰੇਜ਼ੀ ਵਿੱਚ
A new commandment I give you: Love one another. As I have loved you, so you also must love one another. By this everyone will know that you are My disciples, if you love one another.”ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ।ਅਤੇ ਉਹ ਦਾ ਹੁਕਮ ਇਹ ਹੈ ਕਿ ਅਸੀਂ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਮ ਉੱਤੇ ਵਿਸ਼ਵਾਸ ਕਰੀਏ ਅਤੇ ਇੱਕ ਦੂਜੇ ਨਾਲ ਪਿਆਰ ਰੱਖੀਏ, ਜਿਵੇਂ ਉਹ ਨੇ ਸਾਨੂੰ ਹੁਕਮ ਦਿੱਤਾ ਸੀ।ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ। ਹੁਣ ਤੁਸੀਂ ਰਲ ਕੇ ਮਸੀਹ ਦੇ ਸਰੀਰ ਹੋ ਅਤੇ ਇੱਕ-ਇੱਕ ਕਰਕੇ ਉਸ ਦੇ ਅੰਗ ਹੋ।ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ