ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 14:1
ਬਾਈਬਲ ਦੀ ਆਇਤ · IRV
ਯੂਹੰਨਾ 14:1
ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
ਪ੍ਰਸੰਗ ਵਿੱਚ
1ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
2ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
3ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।
4ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।”
ਅੰਗਰੇਜ਼ੀ ਵਿੱਚ
“Do not let your hearts be troubled. You believe in God; believe in Me as well.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ। ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।” ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੇਰਾ ਜੀਅ ਮੇਰੇ ਅੰਦਰ ਝੁਕਿਆ ਹੋਇਆ ਹੈ, ਇਸ ਕਾਰਨ ਮੈਂ ਯਰਦਨ ਅਤੇ ਹਰਮੋਨ ਦੀ ਧਰਤੀ ਤੋਂ ਅਤੇ ਮਿਸਾਰ ਦੇ ਪਰਬਤ ਤੋਂ ਤੇਰਾ ਸਿਮਰਨ ਕਰਾਂਗਾ।ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ