Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 14:15

ਬਾਈਬਲ ਦੀ ਆਇਤ · IRV

ਯੂਹੰਨਾ 14:15

“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।

ਪੂਰਾ ਅਧਿਆਇ ਪੜ੍ਹੋ: ਯੂਹੰਨਾ 14

ਪ੍ਰਸੰਗ ਵਿੱਚ

12ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।

13ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।

14ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”

15“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।

16ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।

17ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।

18ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।

ਯੂਹੰਨਾ 14

ਅੰਗਰੇਜ਼ੀ ਵਿੱਚ

Berean Standard BibleJohn 14:15If you love Me, you will keep My commandments.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਯੂਹ 2:3–5ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ। ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ। ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।
1 ਯੂਹ 5:2–3ਜਦੋਂ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਅਤੇ ਉਹ ਦੇ ਹੁਕਮਾਂ ਉੱਤੇ ਚੱਲਦੇ ਹਾਂ, ਤਾਂ ਇਸ ਤੋਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ। ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
ਯੂਹ 14:21–24ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?” ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?” ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ। ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
2 ਯੂਹ 1:6ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।
ਯੂਹ 15:10–14ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ। “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।” ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
1 ਯੂਹ 4:19–20ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ। ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
2 ਕੁਰਿੰਥੀ 5:14–15ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
1 ਪਤ 1:8ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ