ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 14:27
ਬਾਈਬਲ ਦੀ ਆਇਤ · IRV
ਯੂਹੰਨਾ 14:27
“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
ਪ੍ਰਸੰਗ ਵਿੱਚ
24ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
25“ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ।
26ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”
27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
28ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
29ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।
30“ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।
ਅੰਗਰੇਜ਼ੀ ਵਿੱਚ
Peace I leave with you; My peace I give to you. I do not give to you as the world gives. Do not let your hearts be troubled; do not be afraid.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ