Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 14:6

ਬਾਈਬਲ ਦੀ ਆਇਤ · IRV

ਯੂਹੰਨਾ 14:6

ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।

ਪੂਰਾ ਅਧਿਆਇ ਪੜ੍ਹੋ: ਯੂਹੰਨਾ 14

ਪ੍ਰਸੰਗ ਵਿੱਚ

3ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।

4ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।”

5ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?”

6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।

7ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”

8ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।”

9ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’

ਯੂਹੰਨਾ 14

ਅੰਗਰੇਜ਼ੀ ਵਿੱਚ

Berean Standard BibleJohn 14:6Jesus answered, “I am the way and the truth and the life. No one comes to the Father except through Me.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਰਸੂਲਾਂ 4:12ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
ਯੂਹ 10:9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
ਅਫ਼ 2:18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!
ਯੂਹ 11:25–26ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”
ਯੂਹ 1:4ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।
1 ਯੂਹ 5:20ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ। ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ।
ਯੂਹ 1:14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
1 ਯੂਹ 5:11–12ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ