ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 15:13
ਬਾਈਬਲ ਦੀ ਆਇਤ · IRV
ਯੂਹੰਨਾ 15:13
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
ਪ੍ਰਸੰਗ ਵਿੱਚ
10ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
11“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
12ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
14ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
15ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
16“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
ਅੰਗਰੇਜ਼ੀ ਵਿੱਚ
Greater love has no one than this, that he lay down his life for his friends.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ। ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ। ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ। ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ