ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 15:7
ਬਾਈਬਲ ਦੀ ਆਇਤ · IRV
ਯੂਹੰਨਾ 15:7
“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
ਪ੍ਰਸੰਗ ਵਿੱਚ
4ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
5“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
6ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
7“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
8ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
9“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”
10ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
ਅੰਗਰੇਜ਼ੀ ਵਿੱਚ
If you remain in Me and My words remain in you, ask whatever you wish, and it will be done for you.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ