Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 16:33

ਬਾਈਬਲ ਦੀ ਆਇਤ · IRV

ਯੂਹੰਨਾ 16:33

“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”

ਪੂਰਾ ਅਧਿਆਇ ਪੜ੍ਹੋ: ਯੂਹੰਨਾ 16

ਪ੍ਰਸੰਗ ਵਿੱਚ

30ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”

31ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”

32ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।

33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”

ਯੂਹੰਨਾ 16

ਅੰਗਰੇਜ਼ੀ ਵਿੱਚ

Berean Standard BibleJohn 16:33I have told you these things so that in Me you may have peace. In the world you will have tribulation. But take courage; I have overcome the world!”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯੂਹ 14:27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
1 ਯੂਹ 5:4ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
2 ਥੱਸ 3:16ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।
1 ਯੂਹ 4:4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
ਫਿਲਿੱ 4:7ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਯੂਹ 14:1ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
1 ਪਤ 5:9ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ
2 ਤਿਮ 3:12ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ