Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 3:16

ਬਾਈਬਲ ਦੀ ਆਇਤ · IRV

ਯੂਹੰਨਾ 3:16

ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

ਪੂਰਾ ਅਧਿਆਇ ਪੜ੍ਹੋ: ਯੂਹੰਨਾ 3

ਪ੍ਰਸੰਗ ਵਿੱਚ

13ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।

14ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।

15ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”

16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।

17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।

18ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।

19ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।

ਯੂਹੰਨਾ 3

ਅੰਗਰੇਜ਼ੀ ਵਿੱਚ

Berean Standard BibleJohn 3:16For God so loved the world that He gave His one and only Son, that everyone who believes in Him shall not perish but have eternal life.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਰੋਮ 5:8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
1 ਯੂਹ 4:9–10ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
ਰੋਮ 8:32ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
ਯੂਹ 11:25–26ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?”
ਯੂਹ 6:40ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”
ਯੂਹ 3:36ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
1 ਯੂਹ 4:19ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ