Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 4:24

ਬਾਈਬਲ ਦੀ ਆਇਤ · IRV

ਯੂਹੰਨਾ 4:24

ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”

ਪੂਰਾ ਅਧਿਆਇ ਪੜ੍ਹੋ: ਯੂਹੰਨਾ 4

ਪ੍ਰਸੰਗ ਵਿੱਚ

21ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

22ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।

23ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।

24ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”

25ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”

26ਤਾਂ ਯਿਸੂ ਨੇ ਆਖਿਆ, “ਮੈਂ, ਜੋ ਤੇਰੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹਾਂ।”

27ਐਨੇ ਨੂੰ ਉਸ ਸਮੇਂ ਯਿਸੂ ਦੇ ਚੇਲੇ ਨਗਰ ਤੋਂ ਪਰਤ ਆਏ ਉਹ ਹੈਰਾਨ ਹੋ ਗਏ ਕਿ ਯਿਸੂ ਇੱਕ ਔਰਤ ਨਾਲ ਗੱਲ ਕਰ ਰਿਹਾ ਸੀ। ਪਰ ਕਿਸੇ ਨੇ ਵੀ ਇਹ ਨਾ ਪੁੱਛਿਆ, “ਤੂੰ ਕੀ ਚਾਹੁੰਦਾ ਹੈ?” “ਤੂੰ ਉਸ ਔਰਤ ਨਾਲ ਕਿਉਂ ਗੱਲ ਕਰ ਰਿਹਾ ਹੈਂ?”

ਯੂਹੰਨਾ 4

ਅੰਗਰੇਜ਼ੀ ਵਿੱਚ

Berean Standard BibleJohn 4:24God is Spirit, and His worshipers must worship Him in spirit and in truth.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

2 ਕੁਰਿੰਥੀ 3:17ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ।
ਮੱਤੀ 15:8–9ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ। ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
ਫਿਲਿੱ 3:3ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।
ਜ਼ਬੂ 51:17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
ਯਸਾ 57:15ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।
1 ਸਮੂ 16:7ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।
1 ਤਿਮ 1:17ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
ਜ਼ਬੂ 66:18ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ