Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 7:24

ਬਾਈਬਲ ਦੀ ਆਇਤ · IRV

ਯੂਹੰਨਾ 7:24

ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”

ਪੂਰਾ ਅਧਿਆਇ ਪੜ੍ਹੋ: ਯੂਹੰਨਾ 7

ਪ੍ਰਸੰਗ ਵਿੱਚ

21ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।

22ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।

23ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?

24ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”

25ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

26ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।

27ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”

ਯੂਹੰਨਾ 7

ਅੰਗਰੇਜ਼ੀ ਵਿੱਚ

Berean Standard BibleJohn 7:24Stop judging by outward appearances, and start judging justly.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯਸਾ 11:3–4ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ। ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
ਯਾਕੂ 2:9ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ