Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯੂਹੰਨਾ 8:32

ਬਾਈਬਲ ਦੀ ਆਇਤ · IRV

ਯੂਹੰਨਾ 8:32

ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”

ਪੂਰਾ ਅਧਿਆਇ ਪੜ੍ਹੋ: ਯੂਹੰਨਾ 8

ਪ੍ਰਸੰਗ ਵਿੱਚ

29ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ।”

30ਜਦੋਂ ਯਿਸੂ ਅਜਿਹੀਆਂ ਗੱਲਾਂ ਕਹਿ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।

31ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, “ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।

32ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”

33ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ ਹਾਂ। ਅਸੀਂ ਕਦੇ ਵੀ ਕਿਸੇ ਦੇ ਗੁਲਾਮ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਅਸੀਂ ਆਜ਼ਾਦ ਹੋ ਜਾਂਵਾਂਗੇ?”

34ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।

35ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ।

ਯੂਹੰਨਾ 8

ਅੰਗਰੇਜ਼ੀ ਵਿੱਚ

Berean Standard BibleJohn 8:32Then you will know the truth, and the truth will set you free.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਰੋਮ 8:2ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।
ਯੂਹ 8:36ਇਸ ਲਈ ਜੇਕਰ ਤੁਹਾਨੂੰ ਪੁੱਤਰ ਅਜ਼ਾਦ ਕਰੇ, ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਓਗੇ।
ਯੂਹ 17:17ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
1 ਪਤ 2:16ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ।
ਯੂਹ 14:6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
ਰੋਮ 6:22ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।
ਰੋਮ 6:14–18ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ। ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ! ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ। ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ। ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।
ਯਸਾ 61:1ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ