Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਯਹੋਸ਼ੁਆ 1:9

ਬਾਈਬਲ ਦੀ ਆਇਤ · IRV

ਯਹੋਸ਼ੁਆ 1:9

ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।

ਪੂਰਾ ਅਧਿਆਇ ਪੜ੍ਹੋ: ਯਹੋਸ਼ੁਆ 1

ਪ੍ਰਸੰਗ ਵਿੱਚ

6ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।

7ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।

8ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।

9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।

10ਯਹੋਸ਼ੁਆ ਨੇ ਲੋਕਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ,

11ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਕਿ ਤੁਸੀਂ ਆਪਣੇ ਲਈ ਭੋਜਨ ਤਿਆਰ ਕਰੋ, ਕਿਉਂ ਜੋ ਤਿੰਨ ਦਿਨ ਤੋਂ ਬਾਅਦ ਤੁਸੀਂ ਇਸ ਯਰਦਨ ਦੇ ਪਾਰ ਲੰਘੋਗੇ ਤਾਂ ਜੋ ਉਸ ਦੇਸ ਉੱਤੇ ਕਬਜ਼ਾ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਧਿਕਾਰ ਵਿੱਚ ਕਰਨ ਵਾਲਾ ਹੈ।

12ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇ ਆਖਿਆ,

ਯਹੋਸ਼ੁਆ 1

ਅੰਗਰੇਜ਼ੀ ਵਿੱਚ

Berean Standard BibleJoshua 1:9Have I not commanded you to be strong and courageous? Do not be afraid; do not be discouraged, for the LORD your God is with you wherever you go.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਉਤ 28:15ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।
ਯਿਰ 1:7–8ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ। ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।
ਜ਼ਬੂ 27:1–2ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
ਬਿਵ 20:1ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾਂ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ।
ਜ਼ਬੂ 46:7ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।
ਬਿਵ 31:7–8ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ। ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”
ਯਸਾ 43:1ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ