ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਲੇਵੀਆਂ ਦੀ ਪੋਥੀ 19:31
ਬਾਈਬਲ ਦੀ ਆਇਤ · IRV
ਲੇਵੀਆਂ ਦੀ ਪੋਥੀ 19:31
ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਪੂਰਾ ਅਧਿਆਇ ਪੜ੍ਹੋ: ਲੇਵੀਆਂ ਦੀ ਪੋਥੀ 19
ਪ੍ਰਸੰਗ ਵਿੱਚ
28ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ। ਮੈਂ ਯਹੋਵਾਹ ਹਾਂ।
29ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।
30ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
31ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
32ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
33ਜੇਕਰ ਕੋਈ ਪਰਦੇਸੀ ਤੁਹਾਡੇ ਦੇਸ ਵਿੱਚ ਆ ਕੇ ਤੁਹਾਡੇ ਨਾਲ ਵੱਸੇ, ਤਾਂ ਤੁਸੀਂ ਉਸ ਨੂੰ ਦੁੱਖ ਨਾ ਦੇਣਾ।
34ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਅੰਗਰੇਜ਼ੀ ਵਿੱਚ
You must not turn to mediums or spiritists; do not seek them out, or you will be defiled by them. I am the LORD your God.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ