ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਲੂਕਾ 10:38–42
ਬਾਈਬਲ ਦੀ ਆਇਤ · IRV
ਲੂਕਾ 10:38–42
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।
40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।
42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।
ਪ੍ਰਸੰਗ ਵਿੱਚ
35ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ।
36ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ?
37ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ।
39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।
40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ।
41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।
42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।
ਅੰਗਰੇਜ਼ੀ ਵਿੱਚ
As they traveled along, Jesus entered a village where a woman named Martha welcomed Him into her home. She had a sister named Mary, who sat at the Lord’s feet listening to His message. But Martha was distracted by all the preparations to be made. She came to Jesus and said, “Lord, do You not care that my sister has left me to serve alone? Tell her to help me!” “Martha, Martha,” the Lord replied, “you are worried and upset about many things. But only one thing is necessary. Mary has chosen the good portion, and it will not be taken away from her.”ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ