Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਲੂਕਾ 12:15

ਬਾਈਬਲ ਦੀ ਆਇਤ · IRV

ਲੂਕਾ 12:15

ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।

ਪੂਰਾ ਅਧਿਆਇ ਪੜ੍ਹੋ: ਲੂਕਾ 12

ਪ੍ਰਸੰਗ ਵਿੱਚ

12ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।

13ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।

14ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?

15ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।

16ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।

17ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ?

18ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।

ਲੂਕਾ 12

ਅੰਗਰੇਜ਼ੀ ਵਿੱਚ

Berean Standard BibleLuke 12:15And He said to them, “Watch out! Guard yourselves against every form of greed, for one’s life does not consist in the abundance of his possessions.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਇਬਰਾ 13:5ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।
1 ਤਿਮ 6:6–10ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ। ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ। ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ। ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ। ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
ਜ਼ਬੂ 119:36–37ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ, ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ!
ਕਹਾ 15:16ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
ਕਹਾ 16:16ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
ਮੱਤੀ 6:25–26ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
ਲੂਕਾ 16:14ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।
2 ਤਿਮ 3:2ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ