Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਲੂਕਾ 12:33–34

ਬਾਈਬਲ ਦੀ ਆਇਤ · IRV

ਲੂਕਾ 12:33–34

33ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।

34ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

ਪੂਰਾ ਅਧਿਆਇ ਪੜ੍ਹੋ: ਲੂਕਾ 12

ਪ੍ਰਸੰਗ ਵਿੱਚ

30ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।

31ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।

32ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।

33ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।

34ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

35ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।

36ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।

37ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।

ਲੂਕਾ 12

ਅੰਗਰੇਜ਼ੀ ਵਿੱਚ

Berean Standard BibleLuke 12:33–34Sell your possessions and give to the poor. Provide yourselves with purses that will not wear out, an inexhaustible treasure in heaven, where no thief approaches and no moth destroys. For where your treasure is, there your heart will be also.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਮੱਤੀ 19:21ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
ਮੱਤੀ 6:21ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
ਕੁਲੁੱ 3:1–3ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।
ਰਸੂਲਾਂ 2:45ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।
ਰਸੂਲਾਂ 4:34–35ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ। ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।
ਲੂਕਾ 18:22ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।
ਫਿਲਿੱ 3:20ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।
ਮੱਤੀ 6:19–21ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ