ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਲੂਕਾ 14:28
ਬਾਈਬਲ ਦੀ ਆਇਤ · IRV
ਲੂਕਾ 14:28
ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?
ਪ੍ਰਸੰਗ ਵਿੱਚ
25ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ,
26ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
27ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
28ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?
29ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ
30ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ!
31ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
ਅੰਗਰੇਜ਼ੀ ਵਿੱਚ
Which of you, wishing to build a tower, does not first sit down and count the cost to see if he has the resources to complete it?ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ। ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ। ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ। ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ! ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ। ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ। ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ