Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਲੂਕਾ 6:38

ਬਾਈਬਲ ਦੀ ਆਇਤ · IRV

ਲੂਕਾ 6:38

ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।

ਪੂਰਾ ਅਧਿਆਇ ਪੜ੍ਹੋ: ਲੂਕਾ 6

ਪ੍ਰਸੰਗ ਵਿੱਚ

35ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।

36ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।

37ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।

38ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।

39ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ?

40ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ।

41ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?

ਲੂਕਾ 6

ਅੰਗਰੇਜ਼ੀ ਵਿੱਚ

Berean Standard BibleLuke 6:38Give, and it will be given to you. A good measure, pressed down, shaken together, and running over will be poured into your lap. For with the measure you use, it will be measured back to you.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

2 ਕੁਰਿੰਥੀ 9:6–8ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
ਬਿਵ 15:10ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
ਮਰਕੁ 4:24ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
ਕਹਾ 3:9–10ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ, ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
ਮੱਤੀ 7:2ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
ਕਹਾ 22:9ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
ਕਹਾ 19:17ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
ਕਹਾ 10:22ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ