ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮਰਕੁਸ 11:24
ਬਾਈਬਲ ਦੀ ਆਇਤ · IRV
ਮਰਕੁਸ 11:24
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
ਪ੍ਰਸੰਗ ਵਿੱਚ
21ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!
22ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
23ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
24ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
26ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
27ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।
ਅੰਗਰੇਜ਼ੀ ਵਿੱਚ
Therefore I tell you, whatever you ask for in prayer, believe that you have received it, and it will be yours.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ। ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ। ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ? ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ? ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ