Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮਰਕੁਸ 16:15

ਬਾਈਬਲ ਦੀ ਆਇਤ · IRV

ਮਰਕੁਸ 16:15

ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।

ਪੂਰਾ ਅਧਿਆਇ ਪੜ੍ਹੋ: ਮਰਕੁਸ 16

ਪ੍ਰਸੰਗ ਵਿੱਚ

12ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।

13ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ।

14ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।

15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।

16ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।

17ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,

18ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।

ਮਰਕੁਸ 16

ਅੰਗਰੇਜ਼ੀ ਵਿੱਚ

Berean Standard BibleMark 16:15And He said to them, “Go into all the world and preach the gospel to every creature.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਮੱਤੀ 28:19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।
ਮਰਕੁ 13:10ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।
ਰਸੂਲਾਂ 1:8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
ਲੂਕਾ 24:47–48ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।
ਜ਼ਬੂ 96:3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
ਯੂਹ 15:16“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
1 ਯੂਹ 4:14ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।
ਯੂਹ 20:21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ