ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 11:28
ਬਾਈਬਲ ਦੀ ਆਇਤ · IRV
ਮੱਤੀ 11:28
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
ਪ੍ਰਸੰਗ ਵਿੱਚ
25ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।
26ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ।
27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।
30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਅੰਗਰੇਜ਼ੀ ਵਿੱਚ
Come to Me, all you who are weary and burdened, and I will give you rest.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ।ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ! ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ। ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ। ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ