ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 12:36
ਬਾਈਬਲ ਦੀ ਆਇਤ · IRV
ਮੱਤੀ 12:36
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।
ਪ੍ਰਸੰਗ ਵਿੱਚ
33ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।
34ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।
35ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।
36ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।
37ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।
38ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।
39ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
ਅੰਗਰੇਜ਼ੀ ਵਿੱਚ
But I tell you that men will give an account on the day of judgment for every careless word they have spoken.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ। ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ