Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 18:15–17

ਬਾਈਬਲ ਦੀ ਆਇਤ · IRV

ਮੱਤੀ 18:15–17

15ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।

16ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।

17ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।

ਪੂਰਾ ਅਧਿਆਇ ਪੜ੍ਹੋ: ਮੱਤੀ 18

ਪ੍ਰਸੰਗ ਵਿੱਚ

12ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?

13ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।

14ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।

15ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।

16ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।

17ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।

18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।

19ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।

20ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।

ਮੱਤੀ 18

ਅੰਗਰੇਜ਼ੀ ਵਿੱਚ

Berean Standard BibleMatthew 18:15–17If your brother sins against you, go and confront him privately. If he listens to you, you have won your brother over. But if he will not listen, take one or two others along, so that ‘every matter may be established by the testimony of two or three witnesses.’ If he refuses to listen to them, tell it to the church. And if he refuses to listen even to the church, regard him as you would a pagan or a tax collector.

ਪੁਰਾਣੇ ਨੇਮ ਤੋਂ ਹਵਾਲਾ

ਬਿਵ 19:15ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾਂ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਇੱਕੋ ਹੀ ਗਵਾਹ ਦੀ ਗਵਾਹੀ ਨਾ ਮੰਨਣਾ, ਪਰ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਗੱਲ ਪੱਕੀ ਸਮਝੀ ਜਾਵੇ।

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਲੇਵੀ 19:17ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।
ਗਲਾ 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
ਲੂਕਾ 17:3–4ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ। ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
2 ਥੱਸ 3:15ਉਸ ਨੂੰ ਆਪਣਾ ਵੈਰੀ ਨਾ ਸਮਝੋ ਸਗੋਂ ਉਸ ਨੂੰ ਇੱਕ ਭਰਾ ਦੀ ਤਰ੍ਹਾਂ ਚਿਤਾਵਨੀ ਦਿਉ।
ਕੁਲੁੱ 3:13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
ਯਾਕੂ 5:19–20ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ। ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।
2 ਕੁਰਿੰਥੀ 13:1ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ