ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 18:6
ਬਾਈਬਲ ਦੀ ਆਇਤ · IRV
ਮੱਤੀ 18:6
ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
ਪ੍ਰਸੰਗ ਵਿੱਚ
3ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।
4ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
5ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।
6ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
7ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!
8ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ।
9ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ।
ਅੰਗਰੇਜ਼ੀ ਵਿੱਚ
But if anyone causes one of these little ones who believe in Me to stumble, it would be better for him to have a large millstone hung around his neck and to be drowned in the depths of the sea.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ! ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ। ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ। ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ। ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ। ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ। ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ।ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ। ਕਿਉਂਕਿ ਜੇ ਕੋਈ ਤੈਨੂੰ ਜਿਹੜਾ ਗਿਆਨ ਰੱਖਦਾ ਹੈਂ ਮੂਰਤੀ ਦੇ ਮੰਦਿਰ ਵਿੱਚ ਬੈਠਿਆਂ ਖਾਂਦੇ ਵੇਖੇ ਤਾਂ ਜੇ ਉਹ ਵਿਸ਼ਵਾਸ ਵਿੱਚ ਕਮਜ਼ੋਰ ਹੈ ਕੀ ਉਹ ਦਾ ਵਿਵੇਕ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਨੂੰ ਦਲੇਰ ਨਹੀਂ ਹੋਵੇਗਾ? ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ। ਅਤੇ ਇਸ ਤਰ੍ਹਾਂ ਭਰਾਵਾਂ ਦੇ ਪ੍ਰਤੀ ਪਾਪ ਕਰ ਕੇ ਅਤੇ ਉਨ੍ਹਾਂ ਦੇ ਵਿਵੇਕ ਨੂੰ ਜਦੋਂ ਉਹ ਕਮਜ਼ੋਰ ਹੈ, ਤੁਸੀਂ ਮਸੀਹ ਦਾ ਪਾਪ ਕਰਦੇ ਹੋ। ਇਸੇ ਕਰਕੇ ਜੇ ਭੋਜਨ ਮੇਰੇ ਭਰਾ ਨੂੰ ਠੋਕਰ ਖੁਆਵੇ ਤਾਂ ਮੈਂ ਅੰਤ ਸਮੇਂ ਤੱਕ ਕਦੇ ਵੀ ਮੂਰਤੀਆਂ ਦਾ ਭੋਜਨ ਨਹੀਂ ਖਾਵਾਂਗਾ ਤਾਂ ਐਉਂ ਨਾ ਹੋਵੇ ਜੋ ਮੈਂ ਆਪਣੇ ਭਰਾ ਨੂੰ ਠੋਕਰ ਖੁਆਵਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ