ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 19:4–6
ਬਾਈਬਲ ਦੀ ਆਇਤ · IRV
ਮੱਤੀ 19:4–6
4ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?
5ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
6ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
ਪ੍ਰਸੰਗ ਵਿੱਚ
1ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।
2ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।
3ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?
4ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?
5ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
6ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
7ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ?
8ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।
9ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।
ਅੰਗਰੇਜ਼ੀ ਵਿੱਚ
Jesus answered, “Have you not read that from the beginning the Creator ‘made them male and female,’ and said, ‘For this reason a man will leave his father and mother and be united to his wife, and the two will become one flesh’? So they are no longer two, but one flesh. Therefore what God has joined together, let man not separate.”ਪੁਰਾਣੇ ਨੇਮ ਤੋਂ ਹਵਾਲਾ
ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ