Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 28:19

ਬਾਈਬਲ ਦੀ ਆਇਤ · IRV

ਮੱਤੀ 28:19

ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।

ਪੂਰਾ ਅਧਿਆਇ ਪੜ੍ਹੋ: ਮੱਤੀ 28

ਪ੍ਰਸੰਗ ਵਿੱਚ

16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ।

17ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।

18ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।

20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।

ਮੱਤੀ 28

ਅੰਗਰੇਜ਼ੀ ਵਿੱਚ

Berean Standard BibleMatthew 28:19Therefore go and make disciples of all nations, baptizing them in the name of the Father, and of the Son, and of the Holy Spirit,

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਮਰਕੁ 16:15–16ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
ਰਸੂਲਾਂ 2:38–39ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ। ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
ਰਸੂਲਾਂ 1:8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
ਲੂਕਾ 24:47–48ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।
ਰਸੂਲਾਂ 19:3–5ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ। ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ। ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
ਯਸਾ 49:6ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।
ਗਲਾ 3:27ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
ਰਸੂਲਾਂ 10:47–48ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ। ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ