Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 5:16

ਬਾਈਬਲ ਦੀ ਆਇਤ · IRV

ਮੱਤੀ 5:16

ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।

ਪੂਰਾ ਅਧਿਆਇ ਪੜ੍ਹੋ: ਮੱਤੀ 5

ਪ੍ਰਸੰਗ ਵਿੱਚ

13ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।

14ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।

15ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।

16ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।

17ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।

18ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।

19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।

ਮੱਤੀ 5

ਅੰਗਰੇਜ਼ੀ ਵਿੱਚ

Berean Standard BibleMatthew 5:16In the same way, let your light shine before men, that they may see your good deeds and glorify your Father in heaven.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਪਤ 2:12ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ।
ਤੀਤੁ 2:7ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।
ਯੂਹ 15:8ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
1 ਯੂਹ 1:5–7ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
ਫਿਲਿੱ 2:15–16ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
ਅਫ਼ 5:8ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।
ਯਸਾ 60:1–3ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ। ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ। ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।
1 ਪਤ 3:16ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ