ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 5:22
ਬਾਈਬਲ ਦੀ ਆਇਤ · IRV
ਮੱਤੀ 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।
ਪ੍ਰਸੰਗ ਵਿੱਚ
19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
20ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।
21ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।
22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।
23ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,
24ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।
25ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
ਅੰਗਰੇਜ਼ੀ ਵਿੱਚ
But I tell you that anyone who is angry with his brother will be subject to judgment. Again, anyone who says to his brother, ‘Raca,’ will be subject to the Sanhedrin. But anyone who says, ‘You fool!’ will be subject to the fire of hell.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ। ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ। ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ।ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ।ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ! ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ! ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ