ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 5:28
ਬਾਈਬਲ ਦੀ ਆਇਤ · IRV
ਮੱਤੀ 5:28
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
ਪ੍ਰਸੰਗ ਵਿੱਚ
25ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
26ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
27ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।
28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
29ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
30ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
31ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।
ਅੰਗਰੇਜ਼ੀ ਵਿੱਚ
But I tell you that anyone who looks at a woman to lust after her has already committed adultery with her in his heart.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ। ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।“ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ