Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 5:37

ਬਾਈਬਲ ਦੀ ਆਇਤ · IRV

ਮੱਤੀ 5:37

ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।

ਪੂਰਾ ਅਧਿਆਇ ਪੜ੍ਹੋ: ਮੱਤੀ 5

ਪ੍ਰਸੰਗ ਵਿੱਚ

34ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।

35ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।

36ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।

37ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।

38ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।

39ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।

40ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।

ਮੱਤੀ 5

ਅੰਗਰੇਜ਼ੀ ਵਿੱਚ

Berean Standard BibleMatthew 5:37Simply let your ‘Yes’ be ‘Yes,’ and your ‘No,’ ‘No.’ Anything more comes from the evil one.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯਾਕੂ 5:12ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।
ਕੁਲੁੱ 4:6ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
ਕੁਲੁੱ 3:9ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
2 ਕੁਰਿੰਥੀ 1:17–20ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ? ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ। ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ। ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।
ਯੂਹ 8:44ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
ਅਫ਼ 4:25ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ