Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 5:44

ਬਾਈਬਲ ਦੀ ਆਇਤ · IRV

ਮੱਤੀ 5:44

ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।

ਪੂਰਾ ਅਧਿਆਇ ਪੜ੍ਹੋ: ਮੱਤੀ 5

ਪ੍ਰਸੰਗ ਵਿੱਚ

41ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।

42ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।

43ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।

44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।

45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।

46ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?

47ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?

ਮੱਤੀ 5

ਅੰਗਰੇਜ਼ੀ ਵਿੱਚ

Berean Standard BibleMatthew 5:44But I tell you, love your enemies and pray for those who persecute you,

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਰੋਮ 12:14ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!
1 ਪਤ 3:9ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
ਲੂਕਾ 6:27–28ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
ਰੋਮ 12:20–21ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ। ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।
ਕਹਾ 25:21–22ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ, ਕਿਉਂ ਜੋ ਅਜਿਹਾ ਕਰ ਕਿ ਤੂੰ ਉਸ ਨੂੰ ਸ਼ਰਮਿੰਦਗੀ ਦੇਵੇਂਗਾ, ਅਤੇ ਯਹੋਵਾਹ ਤੈਨੂੰ ਫਲ ਦੇਵੇਗਾ।
ਲੂਕਾ 23:34ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
1 ਪਤ 2:23ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ।
ਰਸੂਲਾਂ 7:60ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ