Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › ਮੱਤੀ 6:14–15

ਬਾਈਬਲ ਦੀ ਆਇਤ · IRV

ਮੱਤੀ 6:14–15

14ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।

15ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।

ਪੂਰਾ ਅਧਿਆਇ ਪੜ੍ਹੋ: ਮੱਤੀ 6

ਪ੍ਰਸੰਗ ਵਿੱਚ

11ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,

12ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,

13ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।

14ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।

15ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।

16ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।

17ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।

18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।

ਮੱਤੀ 6

ਅੰਗਰੇਜ਼ੀ ਵਿੱਚ

Berean Standard BibleMatthew 6:14–15For if you forgive men their trespasses, your heavenly Father will also forgive you. But if you do not forgive men their trespasses, neither will your Father forgive yours.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਅਫ਼ 4:32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
ਮਰਕੁ 11:25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
ਕੁਲੁੱ 3:13ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
ਮੱਤੀ 7:2ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
ਮੱਤੀ 18:35ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।
ਯਾਕੂ 2:13ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।
ਕਹਾ 21:13ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ